Sri Bhaini Sahib

Official website of central religious place for Namdhari Sect
RiseSet
06:17am06:42pm

22-02-2017


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg



Today Asa Di Vaar was sung by Sarmukh Singh, Sham & Rattan Singh in the
Divine Presence of His Holiness Sri Satguru Uday Singh Ji.

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :
 
"ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥
ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥
ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥
ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥
ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥
ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥
ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥
ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥"
ਵਡਹੰਸੁ ਮਹਲਾ ੩ ॥
 
ਤੇ
 
"ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ 
ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥"
(ਗਉੜੀ ਸੁਖਮਨੀ ਮਹਲਾ ੫ ॥ ਸਲੋਕੁ ॥
 
ਤੇ
 
"ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ 
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ 
ਰਾਮ ਜਨ ਗੁਰਮਤਿ ਰਾਮੁ ਬੋਲਾਇ ॥ 
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ 
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ 
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ 
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ 
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ 
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ 
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ 
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ 
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥"
(ਰਾਮਕਲੀ ਮਹਲਾ ੪)
 
ਤੇ
 
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ 
ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ 
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ 
ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ 
ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ 
ਸਤਿਗੁਰੂ ਚਰਨ ਜਿਨ੍ਹ੍ਹ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥"
(ਸਵਈਏ ਮਹਲੇ ਚਉਥੇ ਕੇ ੪ ) 1399
 
 
ਤੇ
 
"ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ 
ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥ 
ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥ 
ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥ 
ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥" 
(ਗਉੜੀ ਕਬੀਰ ਜੀ ॥) 324-12
 
ਤੇ
 
"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥
ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥"
(ਸਲੋਕ ਮ: ੫ ॥ ਗੌੜੀ ਗੁਰੂ ਅਰਜਨ ਦੇਵ) 319-9
 
ਤੇ
 
"ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥"
(ਬਸੰਤੁ ਮਹਲਾ ੯ ॥)
 
ਤੇ
 
"ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ 
ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ 
ਹਰਿ ਚੇਤਿ ਮਨ ਮੇਰੇ ॥ ਰਹਾਉ ॥ 
ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ 
ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ 
ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ 
ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ 
ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ 
ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥" 
( ਬਸੰਤੁ ਮਹਲਾ ੫ )