Sri Bhaini Sahib

Official website of central religious place for Namdhari Sect
RiseSet
05:45am07:01pm

17-07-2017


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg





ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:01 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਮਨਾ ਨੇਹੁ ਕੂੜਾ ਲਾਇਓ ਹੀ"
 
ਤੇ
 
"ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ 
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ 
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ 
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ 
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ 
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ 
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥"
( ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ) 659-12
 
ਤੇ
 
 
"ਅਵਤਰਿ ਆਇ ਕਹਾ ਤੁਮ ਕੀਨਾ ॥
ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥
ਰਾਮ ਨ ਜਪਹੁ ਕਵਨ ਮਤਿ ਲਾਗੇ ॥
ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥
ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥
ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥
ਕੰਠ ਗਹਨ ਤਬ ਕਰਨ ਪੁਕਾਰਾ ॥
ਕਹਿ ਕਬੀਰ ਆਗੇ ਤੇ ਨ ਸੰਮ੍ਹ੍ਹਾਰਾ ॥੩॥੧॥"
(ਕਬੀਰ ਕੇ) ਸੂਹੀ ਕਬੀਰ ਜੀ ॥
792
 
ਤੇ
 
"ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ 
ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ 
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ 
ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ 
ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ 
ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥ 
ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ 
ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ 
ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ 
ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥"
(ਆਸਾ ॥) 476
 
ਤੇ
 
"ਸੂਰਤਿ ਦੇਖਿ ਨ ਭੂਲੁ ਗਵਾਰਾ ॥
ਮਿਥਨ ਮੋਹਾਰਾ ਝੂਠੁ ਪਸਾਰਾ ॥
ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥
ਗੁਰ ਪੂਰੇ ਕੀ ਪਉ ਸਰਣਾਈ ॥
ਮੋਹੁ ਸੋਗੁ ਸਭੁ ਭਰਮੁ ਮਿਟਾਈ ॥
ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਗਾਇਣਾ ॥੨॥"
ਮਾਰੂ ਮਹਲਾ ੫ ॥
 
ਤੇ
 
"ਹੈ ਕੋਈ ਐਸਾ ਹਉਮੈ ਤੋਰੈ ॥
ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥
ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥
ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥
ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥
ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥"
(ਗਉੜੀ ਮਹਲਾ ੫ ॥)