Sri Bhaini Sahib

Official website of central religious place for Namdhari Sect
RiseSet
05:50am06:57pm

22-09-2017


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg




Today Aasa Di Vaar was sung by Balwant Singh, Sham Singh, Rattan Singh &
Harpreet Singh Sonu in the Divine Presence of His Holiness Sri Satguru Uday Singh Ji.

ਇਹ 04:09 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :
 
"ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
ਦੂਜੈ ਭਾਇ ਫਾਥੇ ਜਮ ਜਾਲਾ ॥
ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥
ਹਰਿ ਸੁਖਦਾਤਾ ਮੇਰੈ ਨਾਲਾ ॥੧॥
ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥
ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥
ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥
ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥
ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥
ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥
ਸੰਡਾ ਮਰਕਾ ਸਭਿ ਜਾਇ ਪੁਕਾਰੇ ॥
ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥
ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥
ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥
ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥
ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥
ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹ੍ਹ ਉਪਾੜਿ ॥
ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥
ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥
ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥
ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥
ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥"
ਭੈਰਉ ਮਹਲਾ ੩ ॥ 1133/1438
 
 
ਤੇ
 
"ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥
ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥
ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥
ਮਨ ਰੇ ਸਚੁ ਮਿਲੈ ਭਉ ਜਾਇ ॥
ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥
ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥
ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥
ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥
ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥
ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥
ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥
ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥
ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥
ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥"
ਸਿਰੀਰਾਗੁ ਮਹਲਾ ੧ ॥
 
ਤੇ  
 
"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥ 
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )
 
ਤੇ  
 
"ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥
ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥
ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥
ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥
ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ "
 
 
ਤੇ  
 
"ਤੇਰਾ ਜਨੁ ਰਾਮ ਰਸਾਇਣਿ ਮਾਤਾ ॥
ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥
ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥
ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥
ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥
ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥"
(ਦੇਵਗੰਧਾਰੀ ਮਹਲਾ ੫ ॥)((532-8)
 
ਤੇ  
 
"ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥
ਰਾਖੁ ਪੈਜ ਨਾਮ ਅਪੁਨੇ ਕੀ ਕਰਨ  ਕਰਾਵਨਹਾਰੇ ॥੧॥
ਪ੍ਰਭ ਜੀਉ ਖਸਮਾਨਾ ਕਰਿ ਪਿਆਰੇ 
ਬੁਰੇ ਭਲੇ ਹਮ ਥਾਰੇ ॥ ਰਹਾਉ ॥
ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥
ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥"
(ਸੋਰਠਿ ਮਹਲਾ ੫ ॥)