Sri Bhaini Sahib

Official website of central religious place for Namdhari Sect
RiseSet
05:44am07:01pm

13-11-2017


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg




ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ 
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥"
(ਸਲੋਕ ਮਹਲਾ ੯ )
 
ਤੇ
 
"ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥
ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥
ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ 
ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥
ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥
ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥"
(ਗਉੜੀ ਪੂਰਬੀ ਰਵਿਦਾਸ ਜੀਉ)349-6
 
ਤੇ
 
ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥
ਅਨਿਕ ਰੂਪ ਦੇਖਿ ਨਹ ਪਤੀਆਨਾ ॥
ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥
ਓਹ ਬਿਨਸੈ ਓਇ ਭਸਮੈ ਢੇਰੀ ॥੧॥
ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥
ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥
ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥
ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥
ਜਿਉ ਸੁਪਨੈ ਹੋਇ ਬੈਸਤ ਰਾਜਾ ॥
ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥
ਜਿਉ ਰਾਖਾ ਖੇਤ ਊਪਰਿ ਪਰਾਏ ॥
ਖੇਤੁ ਖਸਮ ਕਾ ਰਾਖਾ ਉਠਿ ਜਾਏ ॥
ਉਸੁ ਖੇਤ ਕਾਰਣਿ ਰਾਖਾ ਕੜੈ ॥
ਤਿਸ ਕੈ ਪਾਲੈ ਕਛੂ ਨ ਪੜੈ ॥੩॥
ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥
ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥
ਆਪਿ ਬਿਨਾਹੇ ਆਪਿ ਕਰੇ ਰਾਸਿ ॥
ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥"
ਗਉੜੀ ਗੁਆਰੇਰੀ ਮਹਲਾ ੫ ॥ (179/1430)
 
ਤੇ
 
"ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ 
ਜੋ ਇਸੁ ਮਾਰੇ ਤਿਸਹਿ ਵਡਿਆਈ ॥ 
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ 
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ 
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ 
ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ 
ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ 
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ 
ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ 
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ 
ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ 
ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ 
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ 
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ 
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ 
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ 
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥" 
ਗਉੜੀ ਮਹਲਾ ੫ ॥
 
ਤੇ
 
"ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ 
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ 
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ 
ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥ 
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥ 
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥" 
(ਆਸਾ ਮਹਲਾ ੫ ॥) 374-375
 
ਤੇ
 
ਹਉਂ ਤਿਸ ਘੋਲ ਘੁਮਾਇਆ ਗੁਰਮਤਿ ਰਿਦੇ ਗਰੀਬੀ ਆਵੈ॥ (12-4-1)
ਹਉਂ ਤਿਸ ਘੋਲ ਘੁਮਾਇਆ ਪਰ ਨਾਰੀ ਦੇ ਨੇੜ ਨ ਜਾਵੈ॥ (12-4-2)
ਹਉਂ ਤਿਸ ਘੋਲ ਘੁਮਾਇਆ ਪਰਦਰਬੇ ਨੂੰ ਹਥ ਨ ਲਾਵੈ॥ (12-4-3)
ਹਉਂ ਤਿਸ ਘੋਲ ਘੁਮਾਇਆ ਪਰਨਿੰਦਾ ਸੁਣ ਆਪ ਹਟਾਵੈ॥ (12-4-4)
ਹਉਂ ਤਿਸ ਘੋਲ ਘੁਮਾਇਆ ਸਤਿਗੁਰ ਦਾ ਉਪਦੇਸ਼ ਕਮਾਵੈ॥ (12-4-5)
ਹਉਂ ਤਿਸ ਘੋਲ ਘੁਮਾਇਆ ਥੋੜਾ ਸਵੇਂ ਥੋੜਾ ਹੀ ਖਾਵੈ॥ (12-4-6)
ਗੁਰਮੁਖ ਸੋਈ ਸਹਜ ਸਮਾਵੈ ॥4॥ (12-4-7)
 
ਤੇ
 
"ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ 
ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥"