Sri Bhaini Sahib

Official website of central religious place for Namdhari Sect
RiseSet
06:17am06:42pm

12-01-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
"

http://daily.sribhainisahib.com/images/rabbji-2014-1.jpg




Today Asa Di Vaar was sung  by Harbans Singh Ghulla Ji, Ishar Singh, Harpal Singh, Rattan Singh & 
Ajaypal Singh.

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ 
ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ 
ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ 
ਜਿਸੁ ਬਿਖਿਆ ਕਉ ਤੁਮ੍ਹ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ 
ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ 
ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥ 
ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ 
ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥ 
ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ 
ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥" 
(ਸਾਰਗ ਮਹਲਾ ੪ ॥) 1200
 
ਤੇ
 
"ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ 
ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥ 
ਤਉ ਕਾਰਣਿ ਸਾਹਿਬਾ ਰੰਗਿ ਰਤੇ ॥ 
ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ 
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ 
ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ 
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ 
ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ 
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹ੍ਹੀ ॥ 
ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥"
( ਆਸਾ ਘਰੁ ੪ ਮਹਲਾ ੧)
 
ਤੇ
 
"ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ 
ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ 
ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ 
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ 
ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ 
ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥ 
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ 
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ 
ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥ 
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ 
ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥"
( ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ) 479
 
ਤੇ
 
"ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ 
ਸੰਗੀ ਸਾਥੀ ਸਗਲ ਤਰਾਂਈ ॥੧॥ 
ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥ 
ਤੇਰਾ ਕੀਆ ਮੀਠਾ ਲਾਗੈ ॥ 
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥"
(ਆਸਾ ਘਰੁ ੭ ਮਹਲਾ ੫ ॥)
 
ਤੇ
 
"ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ 
ਹਰਿ ਜਨ ਰਾਖੇ ਗੁਰ ਗੋਵਿੰਦ ॥ 
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ 
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ 
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ 
(ਧਨਾਸਰੀ ਮਹਲਾ ੫ ॥)

ਤੇ
 
"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥"
(ਆਸਾ ॥)(ਭਗਤ ਕਬੀਰ ਜੀਉ ਕੀ ਬਾਣੀ )