Sri Bhaini Sahib

Official website of central religious place for Namdhari Sect
RiseSet
06:17am06:42pm

16-01-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg




Today Aasa Di Vaar was sung  by Gurpreet Singh & 
others.

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਠਾਕੁਰ ਬਿਨਤੀ ਕਰਨ ਜਨੁ ਆਇਓ ॥ 
ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ 
ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ 
ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥ 
ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ 
ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥"
(ਸਾਰਗ ਮਹਲਾ ੫ ॥)
 
ਤੇ
 
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
ਨਾਮ ਬਿਨਾ ਜੋ ਪਹਿਰੈ ਖਾਇ ॥
ਜਿਉ ਕੂਕਰੁ ਜੂਠਨ ਮਹਿ ਪਾਇ ॥੧॥
ਨਾਮ ਬਿਨਾ ਜੇਤਾ ਬਿਉਹਾਰੁ ॥
ਜਿਉ ਮਿਰਤਕ ਮਿਥਿਆ ਸੀਗਾਰੁ ॥੨॥
ਨਾਮੁ ਬਿਸਾਰਿ ਕਰੇ ਰਸ ਭੋਗ ॥
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
ਨਾਮੁ ਤਿਆਗਿ ਕਰੇ ਅਨ ਕਾਜ ॥
ਬਿਨਸਿ ਜਾਇ ਝੂਠੇ ਸਭਿ ਪਾਜ ॥੪॥
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥

ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
ਲਾਖ ਅਡੰਬਰ ਬਹੁਤੁ ਬਿਸਥਾਰਾ ॥
ਨਾਮ ਬਿਨਾ ਝੂਠੇ ਪਾਸਾਰਾ ॥੭॥
ਹਰਿ ਕਾ ਨਾਮੁ ਸੋਈ ਜਨੁ ਲੇਇ ॥
ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥
ਗਉੜੀ ਮਹਲਾ ੫ ॥
 
ਤੇ
 
"ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥
ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥"
(ਸਲੋਕ ਮ ੫ ॥)(ਰਾਗੁ ਗੂਜਰੀ ਵਾਰ ਮਹਲਾ ੫ )
 
ਤੇ
 
"ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥"
(ਬਿਲਾਵਲੁ ਮਹਲਾ ੫ ॥)
 
ਤੇ
 
"ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ 
ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥ 
ਭੋਲਿਆ ਹਉਮੈ ਸੁਰਤਿ ਵਿਸਾਰਿ ॥ 
ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥ 
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ 
ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥ 
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ 
ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥ 
ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ 
ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥" 
(ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ )