Sri Bhaini Sahib

Official website of central religious place for Namdhari Sect
RiseSet
06:17am06:42pm

15-04-2018



"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
"

http://daily.sribhainisahib.com/images/rabbji-2014-1.jpg





Today Aasa Di Vaar was sung  by Balwant Singh, Satnam Singh, Harpreet Singh Sonu
 & Rattan Singh in the

Divine Presence of His Holiness Sri Satguru Uday Singh Ji.

ਇਹ 04:21 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥ 
ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥੧॥ 
ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥ 
ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥ 
ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥੨॥ 
ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥ 
ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥੩॥ 
ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥ 
ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥ 
ਇਉ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥" 
(ਰਾਮਕਲੀ ਮਹਲਾ ੫ ॥) 886
 
ਤੇ
  
"ਭਗਤਾ ਕੀ ਚਾਲ ਨਿਰਾਲੀ ॥ਚਾਲਾ ਨਿਰਾਲੀ ਭਗਤਾਹ ਕੇਰੀ,ਬਿਖਮ ਮਾਰਗਿ ਚਲਣਾ॥ 
ਲਬੁ ਲੋਭੁ ਅਹੰਕਾਰ ਤਜ ਤ੍ਰਿਸਨਾ, ਬਹੁਤ ਨਾਹੀ ਬੋਲਣਾ॥ 
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ॥ 
ਗੁਰਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ॥ 
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ॥੧੪॥(੯੧੮)"
 
ਤੇ
 
"ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥
ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥
ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥
ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥
ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥
ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥
ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥
ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥
ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥"
(ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧)1294
 
ਤੇ
 
"ਮੁਖ ਮੰਡਲ ਪਰ ਲਸਤ ਜੋਤਿ ਉਦੋਤ ਅਮਿਤ ਗਤਿ ॥
ਜਟਲ ਜੋਤ ਜਗਮਗਤ ਲਜਤ ਲਖ ਕੋਟਿ ਨਿਖਤਿ ਪਤਿ ॥
ਚਕ੍ਰਵਰਤੀ ਚਕ੍ਰਵੈ ਚਕ੍ਰਤ ਚਉ ਚੱਕ੍ਰ ਕਰਿ ਧਰਿ ॥
ਪਦਮ ਨਾਥ ਪਦਮਾਛ ਨਵਲ ਨਾਰਾਇਣ ਨਰਹਰਿ ॥
ਕਾਲਖ ਬਿਹੰਡਣ ਕਿਲਵਿਖ ਹਰਣ ਸੁਰ ਨਰ ਮੁਨਿ ਬੰਦਤ ਚਰਨ ॥
ਖੰਡਣ ਅਖੰਡ ਮੰਡਣ ਅਭੈ ਨਮੋ ਨਾਥ ਭਉ ਭੈ ਹਰਨ ॥੩॥੩੪॥
(ਛਪੈ ਛੰਦ ॥) (ਤ੍ਵ ਪ੍ਰਸਾਇ ॥)
(ਗਿਆਨ ਪ੍ਰਬੋਧ)(ਮੁਖ ਭਾਗ 6)
 
ਤੇ
 
"ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ 
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ 
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ 
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ 
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥"
(ਰਾਮਕਲੀ ਮਹਲਾ ੩ ਅਨੰਦੁ ) 918