ਅੰਮ੍ਰਿਤ ਵੇਲੇ ਉਠਕੇ ਜਾਂਦਾ ਗੰਗਾ ਨ੍ਹਾਵਣ ਤਾਈ॥
Audio type:
ਵਾਰੇ ਦੇ ਸ਼ਬਦ
Audio date:
Tuesday, 18 September 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Performers:
ਰਾਗੀ ਬਲਵੰਤ ਸਿੰਘ ਜੀ
Details:
"ਹੋਇ ਬਿਰਕਤ ਬਨਾਰਸੀ ਰਹਿੰਦਾ ਰਾਮਾਨੰਦ ਗੁਸਾਈ॥
ਅੰਮ੍ਰਿਤ ਵੇਲੇ ਉਠਕੇ ਜਾਂਦਾ ਗੰਗਾ ਨ੍ਹਾਵਣ ਤਾਈ॥
ਅਗੋਂ ਹੀ ਦੇ ਜਾਇਕੇ ਲੰਮਾ ਪਿਆ ਕਬੀਰ ਤਿਥਾਈ॥
ਪੈਰੀਂ ਟੁੰਬ ਉਠਾਲਿਆ ਬੋਲਹੁ ਰਾਮ ਸਿਖ ਸਮਝਾਈ॥
ਜਿਉਂ ਲੋਹਾ ਪਾਰਸ ਛੁਹੇ ਚੰਦਨ ਵਾਸ ਨਿੰਮ ਮਹਿਕਾਈ॥
ਪਸੂ ਪਰੇਤਹੁੰ ਦੇਵ ਕਰ ਪੂਰੇ ਸਤਿਗੁਰ ਦੀ ਵਡਿਆਈ॥
ਅਚਰਜ ਨੋ ਅਚਰਜ ਮਿਲੈ ਵਿਸਮਾਦੇ ਵਿਸਮਾਦ ਮਿਲਾਈ॥
ਝਰਣਾ ਝਰਦਾ ਨਿਝਰਹੁੰ ਗੁਰਮੁਖ ਬਾਣੀ ਅਘੜ ਘੜਾਈ॥
ਰਾਮ ਕਬੀਰੈ ਭੇਦ ਨ ਭਾਈ ॥੧੫॥"
ਵਾਰ ੧੦, ਭਾਈ ਗੁਰਦਾਸ ਜੀ