ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ
Audio type:
ਸ਼ਬਦ ਕੀਰਤਨ
Audio date:
Saturday, 7 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥
ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥
ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥
ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥
ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥
ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥
ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥
ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥
ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥
ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)133/1430