ਗੁਰਸਿਖ ਮੀਤ ਚਲਹੁ ਗੁਰ ਚਾਲੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 3 May 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥"
(ਧਨਾਸਰੀ ਮਹਲਾ ੪ ॥)