ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥
"ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥
ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥
ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥
ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥
ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥
ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥
ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥
ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥"
(ਸਿਰੀਰਾਗੁ ਮਹਲਾ ੫ ॥} 52