ਗੁਰੁ ਸਰਵਰੁ ਹਮ ਹੰਸ ਪਿਆਰੇ ॥
Audio type:
ਸ਼ਬਦ ਕੀਰਤਨ
Audio date:
Tuesday, 2 February 2010
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਹਰਿ ਸਾ ਮੀਤੁ ਨਾਹੀ ਮੈ ਕੋਈ ॥
ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥
ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥
ਗੁਰੁ ਸਰਵਰੁ ਹਮ ਹੰਸ ਪਿਆਰੇ ॥
ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥
ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥
ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥
ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥
ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥
ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥
ਓਹੁ ਆਦਿ ਜੁਗਾਦੀ ਰਾਮ ਸਨੇਹੀ ॥
ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥"
(ਮਾਰੂ ਮਹਲਾ ੧ ॥)