ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
Audio type:
ਸ਼ਬਦ ਕੀਰਤਨ
Audio date:
Monday, 7 October 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥
ਗੁਰ ਕੇ ਚਰਨ ਰਿਦੈ ਲੈ ਧਾਰਉ ॥
ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
ਮਤ ਕੋ ਭਰਮਿ ਭੁਲੈ ਸੰਸਾਰਿ ॥
ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
ਭੂਲੇ ਕਉ ਗੁਰਿ ਮਾਰਗਿ ਪਾਇਆ ॥
ਅਵਰ ਤਿਆਗਿ ਹਰਿ ਭਗਤੀ ਲਾਇਆ ॥
ਜਨਮ ਮਰਨ ਕੀ ਤ੍ਰਾਸ ਮਿਟਾਈ ॥
ਗੁਰ ਪੂਰੇ ਕੀ ਬੇਅੰਤ ਵਡਾਈ ॥੨॥
ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥
ਅੰਧਕਾਰ ਮਹਿ ਭਇਆ ਪ੍ਰਗਾਸ ॥
ਜਿਨਿ ਕੀਆ ਸੋ ਗੁਰ ਤੇ ਜਾਨਿਆ ॥
ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
ਗੁਰੁ ਕਰਤਾ ਗੁਰੁ ਕਰਣੈ ਜੋਗੁ ॥
ਗੁਰੁ ਪਰਮੇਸਰੁ ਹੈ ਭੀ ਹੋਗੁ ॥
ਕਹੁ ਨਾਨਕ ਪ੍ਰਭਿ ਇਹੈ ਜਨਾਈ ॥
ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥"
(ਗੋਂਡ ਮਹਲਾ ੫)(864)