ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 25 July 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Details:
"ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥
ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥
ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥
ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥
ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥"
(ਭੈਰਉ ਮਹਲਾ ੫ ॥)