ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥
Audio type:
ਸ਼ਬਦ ਕੀਰਤਨ
Audio date:
Wednesday, 3 August 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥
ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥
ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥
ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥