ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥
Audio type:
ਸ਼ਬਦ ਕੀਰਤਨ
Audio date:
Friday, 5 October 2018
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥"
(ਸਿਰੀਰਾਗੁ ਮਹਲਾ ੧ ਘਰੁ ੩ ॥ )