ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 6 February 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗੁਰਦਿਆਲ ਸਿੰਘ ਲਾਲੀ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥
ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥
ਗੁਰ ਕੀ ਰੇਣੁ ਨਿਤ ਮਜਨੁ ਕਰਉ ॥
ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥
ਤਿਸੁ ਗੁਰ ਕਉ ਝੂਲਾਵਉ ਪਾਖਾ ॥
ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥
ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥
ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥
ਜਿਨਿ ਗੁਰਿ ਮੋ ਕਉ ਦੀਨਾ ਜੀਉ ॥
ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥
ਆਪੇ ਲਾਇਓ ਅਪਨਾ ਪਿਆਰੁ ॥
ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥
ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥"
(ਗਉੜੀ ਮਹਲਾ ੫ ॥)239-240