ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 12 February 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥
ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥
ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥
ਸੰਤਾ ਸੇਤੀ ਰੰਗੁ ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥
ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥
ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥"
(ਮਾਝ ਮਹਲਾ ੫ ॥) 105