ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥
Audio type:
ਸ਼ਬਦ ਕੀਰਤਨ
Audio date:
Friday, 18 June 2010
Performers:
ਰਾਗੀ ਉਦਯ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥
ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥
ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥
ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥
ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥
ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥
ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥
ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥
ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥"
(ਸਿਰੀਰਾਗੁ ਮਹਲਾ ੧ ਘਰੁ ੨ ॥ ) 64-4