ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥
Audio type:
ਸ਼ਬਦ ਕੀਰਤਨ
Audio date:
Monday, 17 September 2018
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਮਲਾਰ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥
ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥
ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥
ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥
ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥
ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥
ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥
ਮਲਾਰ ਮਹਲਾ ੫ ॥
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥
ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥