ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 16 December 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
ਪੋਖੁ ਸਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )