ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 20 December 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥"
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )