ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 3 October 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥
ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥
ਇਨ੍ਹ੍ਹ ਬਿਧਿ ਪਾਸਾ ਢਾਲਹੁ ਬੀਰ ॥
ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥
ਕਰਮ ਧਰਮ ਤੁਮ੍ਹ੍ਹ ਚਉਪੜਿ ਸਾਜਹੁ ਸਤੁ ਕਰਹੁ ਤੁਮ੍ਹ੍ਹ ਸਾਰੀ ॥
ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥
ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥
ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥
ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥
ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥"
(ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ ॥)(1185)