ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥
Audio type:
ਸ਼ਬਦ ਕੀਰਤਨ
Audio date:
Sunday, 18 July 2010
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥
ਪੂਰੈ ਗੁਰਿ ਸਭ ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥੧॥
ਰਾਮ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ ਉਤਾਰੁ ॥੧॥ ਰਹਾਉ ॥
ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥
ਗੁਰ ਕੈ ਸਬਦਿ ਸਚਿ ਲਿਵ ਲਾਇ ॥੨॥
ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥
ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥੩॥
ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥
ਆਪਿ ਤਰੈ ਸਗਲੇ ਕੁਲ ਤਾਰੈ ॥੪॥
ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥
ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥੫॥
ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥
ਆਪੁ ਨ ਚੀਨੈ ਬਾਜੀ ਹਾਰੀ ॥੬॥
ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥
ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥੭॥
ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥
ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥੮॥੩॥"
(ਗਉੜੀ ਮਹਲਾ ੩ ॥) 230