ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 3 October 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥
ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥
ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥
ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥
ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥
ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥
ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥
ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥"
(ਸਿਰੀਰਾਗੁ ਮਹਲਾ ੧)(59)