ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥
Audio type: 
ਵਾਰੇ ਦੇ ਸ਼ਬਦ
Audio date: 
Monday, 27 August 2018
Performance lead by: 
ਮਾਸਟਰ ਦਰਸ਼ਨ ਸਿੰਘ ਜੀ
Details: 
"ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ 
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ 
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ 
ਸਾਚਾ ਨਿਰੰਕਾਰੁ ਨਿਜ ਥਾਇ ॥ 
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ 
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ 
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ 
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ 
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ 
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ 
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ 
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ 
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ 
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥"
(ਸਿਰੀਰਾਗੁ ਮਹਲਾ ੧ ॥)(14-10)


