ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 20 March 2019
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥
ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥
ਜਪਿ ਮਨ ਮੇਰੇ ਤੂ ਏਕੋ ਨਾਮੁ ॥
ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥
ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥
ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥
ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥
ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥
ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥"
ਵਡਹੰਸੁ ਮਹਲਾ ੩ ॥