ਮੇਰਾ ਮਨੁ ਲਾਗਾ ਤੋਹਿ
Audio type:
ਸ਼ਬਦ ਕੀਰਤਨ
Audio date:
Sunday, 15 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥"
(ਗਉੜੀ ॥)