ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 3 June 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥
ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥
ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥
ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥
ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥
ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥
ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥
ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥"
(ਸਿਰੀਰਾਗੁ ਮਹਲਾ ੪ ॥)