ਰਾਮ ਰਾਇ ਹੋਹਿ ਬੈਦ ਬਨਵਾਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 5 June 2011
Performers:
ਮਾਸਟਰ ਦਰਸ਼ਨ ਸਿੰਘ ਜੀ
Details:
"ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥" ( ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ) 659-12