ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥
"ਰਾਮ ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ ॥੧॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ ॥੫॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥ ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥ ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥ (ਨਟ ਮਹਲਾ ੪ ॥) 981-982