ਸਦਾ ਸਦਾ ਮਨ ਨਾਮੁ ਸਮ੍ਹ੍ਹਾਲਿ ॥
Audio type:
ਸ਼ਬਦ ਕੀਰਤਨ
Audio date:
Tuesday, 10 August 2010
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ ਅੰਮ੍ਰਿਤ ਧਾਰ ॥
ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥
ਸਦਾ ਸਦਾ ਮਨ ਨਾਮੁ ਸਮ੍ਹ੍ਹਾਲਿ ॥
ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥
ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥
ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥
ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥
ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥
ਏਕੋ ਕਰਤਾ ਆਪੇ ਆਪ ॥ ਹਰਿ ਕੇ ਭਗਤ ਜਾਣਹਿ ਪਰਤਾਪ ॥
ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥"
(ਮਲਾਰ ਮਹਲਾ ੫ ॥) 127