ਪਉੜੀ ॥ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥