ਹਉ ਨਾ ਛੋਡਉ ਕੰਤ ਪਾਸਰਾ
"ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥
ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥
ਹਉ ਨਾ ਛੋਡਉ ਕੰਤ ਪਾਸਰਾ ॥
ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥
ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥
ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥
ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥
ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥
ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥
ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥
ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥
ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥
ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥
ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥
ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹ੍ਹਿ ਦੂਰੇ ॥
ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥
ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥
ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥"
(ਸੂਹੀ ਮਹਲਾ ੫ ॥) 761