ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ
Audio type:
ਸ਼ਬਦ ਕੀਰਤਨ
Audio date:
Tuesday, 4 November 2014
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਧਨਾਸਰੀ ਮਹਲਾ ੫ ਘਰੁ ੯ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥
ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥
ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥
ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥
ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥
ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥