ਤੁਮ ਘਰਿ ਆਵਹੁ ਮੇਰੇ ਮੀਤ ॥
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥
ਤੁਮ ਘਰਿ ਆਵਹੁ ਮੇਰੇ ਮੀਤ ॥
ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥
ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥
ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥
ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥
ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਤੇ
"ਮੈ ਬਉਰੀ ਮੇਰਾ ਰਾਮੁ ਭਤਾਰੁ ॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥
ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥
ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥"
(ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧)