Sri Bhaini Sahib

Official website of central religious place for Namdhari Sect
RiseSet
05:44am07:01pm

18-06-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg



ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ 
ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ 
ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ 
ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ 
ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ 
ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥"
(ਰਾਗੁ ਸੂਹੀ ਛੰਤ ਮਹਲਾ ੫ ਘਰੁ ੩ )
 
ਤੇ
 
"ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥
ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥"
(ਸਲੋਕ ਭਗਤ ਕਬੀਰ ਜੀਉ ਕੇ)
 
ਤੇ
 
 
"ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥
ਲੋਗਾ ਭਰਮਿ ਨ ਭੂਲਹੁ ਭਾਈ ॥
ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥
ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥
ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥੨॥
ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥
ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥
ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥
ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥੪॥੩॥"
ਪ੍ਰਭਾਤੀ ॥(ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ )
 
ਤੇ
 
"ਬਿਰਥਾ ਕਹਉ ਕਉਨ ਸਿਉ ਮਨ ਕੀ ॥ 
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ 
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ 
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥ 
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ 
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥"
(ਰਾਗੁ ਆਸਾ ਮਹਲਾ ੯ ॥) (411-4)
 
ਤੇ
 
 
ਜੋਰਿ ਘਟਾ ਘਟ ਆਏ ਜਹਾ ਸਖੀ ਬੂੰਦਨ ਮੇਘ ਭਲੀ ਛਬਿ ਪਾਈ ॥
ਬੋਲਤ ਚਾਤ੍ਰਿਕ ਦਾਦਰ ਅਉ ਘਨ ਮੋਰਨ ਪੈ ਘਨਘੋਰ ਲਗਾਈ ॥
ਤਾਹਿ ਸਮੈ ਹਮ ਕਾਨਰ ਕੇ ਸੰਗਿ ਖੇਲਤ ਥੀ ਅਤਿ ਪ੍ਰੇਮ ਬਢਾਈ ॥
ਤਉਨ ਸਮੈ ਸੁਖਦਾਇਕ ਥੀ ਰਿਤੁ ਅਉਸਰ ਯਾਹਿ ਭਈ ਦੁਖਦਾਈ ॥੮੭੨॥