Sri Bhaini Sahib

Official website of central religious place for Namdhari Sect
RiseSet
06:19am06:42pm

10-10-2018


ਜਪ ਪ੍ਰਯੋਗ 2018

http://www.beantpatshah.info/images/16-09-2010-1.jpg



Today Aasa Di Vaar was sung by Harvinder Singh, Satnam Singh & others in

the Divine Presence of His Holiness Sri Satguru Uday Singh Ji.

ਇਹ 04:09 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ 
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ 
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ 
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ 
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ 
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ 
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ 
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ 
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਮਹਲਾ ੫ ਹਿੰਡੋਲ ॥)  1185-1186
 
ਤੇ
 
"ਹਰਿ ਬਿਨੁ ਕਉਨੁ ਸਹਾਈ ਮਨ ਕਾ ॥ 
ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ 
ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ 
ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥ 
ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ 
ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥"
(ਸਾਰੰਗ ਕਬੀਰ ਜੀਉ ॥) 1253
 
ਤੇ
 
"ਗੁਰਮੁਖ ਪੰਥ ਸੁਹੇਲੜਾ ਮਨਮੁਖ ਬਾਰਹ ਵਾਟ ਫਿਰੰਦੇ॥ (5-15-1)
ਗੁਰਮੁਖ ਪਾਰ ਲੰਘਾਇਦਾ ਮਨਮੁਖ ਭਵਜਲ ਵਿਚ ਡੁਬੰਦੇ॥ (5-15-2)
ਗੁਰਮੁਖ ਜੀਵਨ ਮੁਕਤ ਕਰ ਮਨਮੁਖ ਫਿਰ ਫਿਰ ਜਨਮ ਮਰੰਦੇ॥ (5-15-3)
ਗੁਰਮੁਖ ਸੁਖਫਲ ਪਾਇੰਦੇ ਮਨਮੁਖ ਦੁਖਫਲ ਦੁਖ ਲਹੰਦੇ॥ (5-15-4)
ਗੁਰਮੁਖ ਦਰਗਹਿ ਸੁਰਖਰੂ ਮਨਮੁਖ ਜਮਪੁਰ ਦੰਡ ਸਹੰਦੇ॥ (5-15-5)
ਗੁਰਮੁਖ ਆਪ ਗਵਾਇਆ ਮਨਮੁਖ ਹਉਮੈਂ ਅਗਨ ਜਲੰਦੇ॥ (5-15-6)
ਬੰਦੀ ਅੰਦਰ ਵਿਰਲੇ ਬੰਦੇ ॥15॥ (5-15-7)
 
ਤੇ
 
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ  ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥"
(ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) 658-17
 

ਤੇ
 
"ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ 
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥ 
ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ 
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥ 
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥ 
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥"
(ਆਸਾ ਸ੍ਰੀ ਕਬੀਰ ਜੀਉ ਕੇ )