Sri Bhaini Sahib

Official website of central religious place for Namdhari Sect
RiseSet
05:47am07:15pm

20-11-2018


 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg



Today Aasa Di Vaar was sung by Satnam Singh & others in the Divine presence of His Holiness Sri Satguru Uday Singh Ji

ਇਹ 04:40 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ 
ਤੇਰੇ  ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ 
ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥
ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥
ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ 
ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥"
 
ਤੇ
 
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ 
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ 
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ 
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
 
ਤੇ
 
"ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ 
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ 
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ 
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥"
(ਫੁਨਹੇ ਮਹਲਾ ੫ ) 1362

 
ਤੇ
 
"ਸਤਿਗੁਰ ਮੂਰਤਿ ਕਉ ਬਲਿ ਜਾਉ ॥ 
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥ 
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ 
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥ 
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ 
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥ 
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ 
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥ 
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥ 
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥"
(ਸਾਰਗ ਮਹਲਾ ੫ ॥) 1202


Share On: