Sri Bhaini Sahib

Official website of central religious place for Namdhari Sect
RiseSet
07:17am05:26pm

Latest updates

Update on 17-12-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
"

http://daily.sribhainisahib.com/images/rabbji-2014-1.jpg
ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ 
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥"
(ਸਲੋਕ ਮਹਲਾ ੯ )
 
ਤੇ
 
"ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥
ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥
ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥
ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥
ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥
ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥
ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥
ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥"
ਸੋਰਠਿ ਮਹਲਾ ੧ ਦੁਤੁਕੇ ॥
 
ਤੇ
 
"ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
ਸਰਵਰ ਅੰਦਰਿ ਹੀਰਾ ਮੋਤੀ  ਸੋ ਹੰਸਾ ਕਾ ਖਾਣਾ ॥
ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥
ਓਨਾ ਰਿਜਕੁ ਨ ਪਇਓ  ਓਥੈ ਓਨ੍ਹ੍ਹਾ ਹੋਰੋ ਖਾਣਾ ॥
ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥
ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥"
(ਸਲੋਕੁ ਮਃ ੧ ॥)(ਰਾਮਕਲੀ ਕੀ ਵਾਰ ) 956-12

 
ਤੇ
 
"ਜੋ ਦਿਨ ਆਵਹਿ ਸੋ ਦਿਨ ਜਾਹੀ ॥
ਕਰਨਾ ਕੂਚੁ ਰਹਨੁ ਥਿਰੁ ਨਾਹੀ ॥
ਸੰਗੁ ਚਲਤ ਹੈ ਹਮ ਭੀ ਚਲਨਾ ॥
ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥
ਕਿਆ ਤੂ ਸੋਇਆ ਜਾਗੁ ਇਆਨਾ ॥
ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥
ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥
ਸਭ ਘਟ ਭੀਤਰਿ ਹਾਟੁ ਚਲਾਵੈ ॥
ਕਰਿ ਬੰਦਿਗੀ ਛਾਡਿ ਮੈ ਮੇਰਾ ॥
ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥
ਜਨਮੁ ਸਿਰਾਨੋ ਪੰਥੁ ਨ ਸਵਾਰਾ ॥
ਸਾਂਝ ਪਰੀ ਦਹ ਦਿਸ ਅੰਧਿਆਰਾ ॥
ਕਹਿ ਰਵਿਦਾਸ ਨਿਦਾਨਿ ਦਿਵਾਨੇ ॥
ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥
(ਸੂਹੀ ॥) 793
 
ਤੇ
 
"ਭੇਖੀ ਜੋਗਨ ਭੇਖ ਦਿਖਾਏ ॥ 
ਨਾਹਨ ਜਟਾ ਬਿਭੂਤ ਨਖਨ ਮੈ ਨਾਹਿਨ ਬਸਤ੍ਰ ਰੰਗਾਏ ॥
ਜੌ ਬਨ ਬਸੈ ਜੋਗ ਕਹੁ ਪੱਈਐ ਪੰਛੀ ਸਦਾ ਬਸਤ ਬਨ ॥ 
ਕੁੰਚਰ ਸਦਾ ਧੂਰ ਸਿਰ ਮੇਲਤ ਦੇਖਹੁ ਸਮਝ ਤੁਮਹੀ ਮਨ ॥
ਦਾਦਰ ਮੀਨ ਸਦਾ ਤੀਰਥ ਮੋ ਕਰਯੋ ਕਰਤ ਇਸ਼ਨਾਨਾ ॥ 
ਧਯਾਨ ਬਿੜਾਲ ਬਕੀ ਬਕ ਲਾਵਤ ਤਿਨ ਕਿਆ ਜੋਗੁ ਪਛਾਨਾ ॥
ਜੈਸੇ ਕਸ਼ਟ ਠਗਨ ਕਹ ਠਾਟਤ ਐਸੇ ਹਰਿ ਹਿਤ ਕੀਜੈ ॥ 
ਤਬਹੀ ਮਹਾਂ ਗਯਾਨ ਕੋ ਜਾਨੈ ਪਰਮ ਪਯੂਖਹਿ ਪੀਜੈ ॥੨੪॥੯੮॥"
(ਸੋਰਠ ॥)(ਬਿਸ਼ਨ ਪਦ ॥)
 
ਤੇ
 
"ਸਯਾਮ ਕਹਯੋ ਸੰਗ ਹੈ ਤੁਮਰੇ ਜੁ ਹੁਤੀ ਤੁਜ ਕੋ ਬ੍ਰਿਜ ਬੀਚ ਪਯਾਰੀ ॥ 
ਕਾਨ੍ਹ ਰਚੇ ਪੁਰਬਾਸਨ ਸੋ ਕਬਹੂੰ ਨ ਹੀਏ ਬ੍ਰਿਜ ਨਾਰਿ ਚਿਤਾਰੀ ॥
ਪੰਥ ਨਿਹਾਰਤ ਨੈਨਨ ਕੀ ਕਬਿ ਸਯਾਮ ਕਹੈ ਪੁਤਰੀ ਦੋਊ ਹਾਰੀ ॥ 
ਊਧਵ ਸਯਾਮ ਸੋਯੋ ਕਹੀਯੋ ਤੁਮਰੇ ਬਿਨੁ ਭੀ ਸਭ ਗ੍ਵਾਰ ਬਿਚਾਰੀ ॥੯੬੫॥"
ਸਵੈਯਾ ॥
 
ਤੇ
 
ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥
ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
 
ਤੇ
 
"ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ 
ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥"