ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥
"ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ 
ਜੋ ਇਸੁ ਮਾਰੇ ਤਿਸਹਿ ਵਡਿਆਈ ॥ 
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ 
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥
ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ 
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ 
ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ 
ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ 
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ 
ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ 
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ 
ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ 
ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ 
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ 
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ 
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ 
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ 
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥" 
ਗਉੜੀ ਮਹਲਾ ੫ ॥


