ਕਲਿਆਨ ਮਹਲਾ ੫ ॥ਮੇਰੇ ਲਾਲਨ ਕੀ ਸੋਭਾ ॥ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥