ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥
Audio type:
ਵਾਰੇ ਦੇ ਸ਼ਬਦ
Audio date:
Monday, 19 November 2018
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥
ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥
ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥
ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥
ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥
ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥
ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥
ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥
ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥
ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥
ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥"
(ਮਾਰੂ ਮਹਲਾ ੫ ॥)