ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 15 January 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਮਹਲਾ ੫ ਹਿੰਡੋਲ ॥) 1185-1186