ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥
Audio type:
ਵਾਰੇ ਦੇ ਸ਼ਬਦ
Audio date:
Monday, 25 February 2019
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥
ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥"
(ਬਿਲਾਵਲੁ ਮਹਲਾ ੫ ॥) 808-809