ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
Audio type:
ਸ਼ਬਦ ਕੀਰਤਨ
Audio date:
Sunday, 6 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
ਸੂਹੀ ਮਹਲਾ ੫ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥(ਸੂਹੀ ਮਹਲਾ ੫)749