ਨਾਥ ਕਛੂਅ ਨ ਜਾਨਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 27 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
ਨਾਥ ਕਛੂਅ ਨ ਜਾਨਉ ॥
ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥
ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥
ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
ਜਤ ਦੇਖਉ ਤਤ ਦੁਖ ਕੀ ਰਾਸੀ ॥
ਅਜੌਂ ਨ ਪਤ੍ਯ੍ਯਾਇ ਨਿਗਮ ਭਏ ਸਾਖੀ ॥੩॥
ਗੋਤਮ ਨਾਰਿ ਉਮਾਪਤਿ ਸ੍ਵਾਮੀ ॥
ਸੀਸੁ ਧਰਨਿ ਸਹਸ ਭਗ ਗਾਂਮੀ ॥੪॥
ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥
ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
ਕਹਿ ਰਵਿਦਾਸ ਕਹਾ ਕੈਸੇ ਕੀਜੈ ॥
ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥(ਜੈਤਸਰੀ ਬਾਣੀ ਭਗਤਾ ਕੀ)(710)