ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
"ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥
ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥
ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥
ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥
ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥
ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥
ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥
ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥
ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥
ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥
ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥
ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥"
(ਗਉੜੀ ਮਹਲਾ ੫)(249)