ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
Audio type:
ਸ਼ਬਦ ਕੀਰਤਨ
Audio date:
Thursday, 3 October 2019
Performance lead by:
ਰਾਗੀ ਵੀਰ ਸਿੰਘ ਜੀ
Details:
"ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥"
(ਸੂਹੀ ਮਹਲਾ ੪)(736)