ਗਉੜੀ ਮਹਲਾ ੯ ॥ਸਾਧੋ ਰਚਨਾ ਰਾਮ ਬਨਾਈ ॥ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥